ਰਾਜ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਚਾਰਜ ਸੰਭਾਲਿਆ।

ਚੰਡੀਗੜ੍ਹ, 17 ਮਾਰਚ 2017: ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਇੱਥੇ ਕੈਬਨਿਟ ਮੰਤਰੀਆਂ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਸ਼੍ਰੀਮਤੀ ਨਵਜੋਤ ਕੌਰ ਸਿੱਧੂ ਅਤੇ ਅਤੇ ਡੀ.ਜੀ.ਪੀ. ਮੁਹੰਮਦ ਮੁਸਤਫਾ ਦੀ ਹਾਜ਼ਰੀ ਵਿਚ ਰਾਜ ਮੰਤਰੀ (ਸੁਤੰਤਰ ਚਾਰਜ) ਪੀ.ਡਬਲਯੂ.ਡੀ. (ਬੀਐਂਡ ਆਰ), ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਦੇ ਤੌਰ ਤੇ ਅਹੁਦਾ ਸੰਭਾਲਿਆ।

ਰਾਜ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਚਾਰਜ ਸੰਭਾਲਿਆ।

ਚਾਰਜ ਸੰਭਾਲਣ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਉਸ ਦੀ ਪ੍ਰਾਥਮਿਕਤਾ ਇਹ ਯਕੀਨੀ ਬਣਾਉਣ ਲਈ ਹੋਵੇਗੀ ਕਿ ਵਿਭਾਗ ਵਿੱਚ ਕੋਈ ਭ੍ਰਿਸ਼ਟਾਚਾਰ ਅਤੇ ਪੱਖਪਾਤ ਨਾ ਹੋਵੇ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰੇ ਤੇ ਕੁਸ਼ਲ ਸਰਕਾਰ ਦੇਣ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਸਕੇ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਵਿੱਚ ਅਜਿਹੇ ਕਦਮਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ ਜੋ ਇਸਤਰੀਆਂ ਲਈ ਲਾਹੇਵੰਦ ਹਨ।


ਆਖਰੀ ਅਪਡੇਟ: 22 ਜੂਨ 2017, 10:07 am

© 2017 ਸ.ਸੁ.ਵਿ., ਸਭ ਅਧਿਕਾਰ ਰਾਖਵੇਂ ਹਨ ।

ਸਮੱਗਰੀ ਦੀ ਮਾਲਕੀ, ਮਿਤੀ ਅੰਤ ਅਤੇ ਸਾਂਭ ਸੰਭਾਲ, ਸ.ਸੁ.ਵਿ.

ਵਿਉਂਤ ਅਤੇ ਤਿਆਰਕਰਤਾ: 

ਸੀ-ਡੈਕ ਮੁਹਾਲੀ